Logo ng YouVersion
Hanapin ang Icon

ਯੂਹੰਨਾ 14

14
ਪਰਮੇਸ਼ੁਰ ਤੱਕ ਪਹੁੰਚਣ ਦਾ ਰਾਹ
1ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾ ਘਬਰਾਵੇ, ਪਰਮੇਸ਼ੁਰ ਉੱਤੇ ਭਰੋਸਾ ਕਰੋ ਅਤੇ ਮੇਰੇ ਉੱਤੇ ਵੀ ਭਰੋਸਾ ਕਰੋ। 2ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ। 3ਉੱਥੇ ਜਾ ਕੇ ਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਅਦ, ਮੈਂ ਫੇਰ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਲੈ ਜਾਂਵਾਂਗਾ। 4ਜਿੱਥੇ ਮੈਂ ਜਾਂਦਾ ਹਾਂ ਤੁਸੀਂ ਉਹ ਰਾਹ ਜਾਣਦੇ ਹੋ।” 5ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਾਹ ਕਿਵੇਂ ਜਾਣ ਸਕਦੇ ਹਾਂ?” 6ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ। ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ। 7ਜੇਕਰ ਤੁਸੀਂ ਮੈਨੂੰ ਜਾਣਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੋ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖ ਲਿਆ ਹੈ।” 8ਫ਼ਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ।” 9ਯਿਸੂ ਨੇ ਆਖਿਆ, “ਫ਼ਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ?’ 10ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸਦਾ ਹਾਂ ਮੇਰੇ ਵੱਲੋਂ ਨਹੀਂ ਸਗੋਂ ਪਿਤਾ ਜੋ ਮੇਰੇ ਵਿੱਚ ਰਹਿੰਦਾ ਤੇ ਆਪਣੇ ਕੰਮ ਕਰਦਾ ਹੈ। 11ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਤੇ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੇ ਕੰਮਾਂ ਕਰਕੇ ਮੇਰੇ ਉੱਤੇ ਵਿਸ਼ਵਾਸ ਕਰੋ। 12ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ। 13ਜੇਕਰ ਤੁਸੀਂ ਮੇਰੇ ਨਾਮ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਵਡਿਆਈ ਹੋਵੇਗੀ। 14ਜੇਕਰ ਤੁਸੀਂ ਮੇਰੇ ਨਾਮ ਉੱਤੇ ਕੁਝ ਮੰਗੋਗੇ ਮੈਂ ਉਹ ਦੇਵਾਂਗਾ।”
ਪਵਿੱਤਰ ਆਤਮਾ ਦਾ ਵਾਅਦਾ
15 “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ। 16ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ। 17ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ। 18ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ। 19ਇਸ ਸੰਸਾਰ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂਕਿ ਜੋ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਵਾਲੇ ਜਾਉਂਗੇ। 20ਉਸ ਦਿਨ ਤੁਸੀਂ ਜਾਣ ਸਕੋਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਓਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ। 21ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?” 22ਤਦ ਯਹੂਦਾ ਨੇ ਆਖਿਆ (ਇਹ ਯਹੂਦਾ ਇਸਕਰਿਯੋਤੀ ਨਹੀਂ), “ਪ੍ਰਭੂ ਜੀ ਤੂੰ ਆਪਣੇ ਆਪ ਸਾਡੇ ਤੇ ਪਰਗਟ ਕਰਦਾ ਹੈਂ ਪਰ ਸੰਸਾਰ ਤੇ ਕਿਉਂ ਨਹੀਂ?” 23ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ। 24ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ, ਉਹ ਮੇਰੇ ਬਚਨ ਨੂੰ ਵੀ ਨਹੀਂ ਮੰਨਦਾ। ਜਿਹੜੇ ਬਚਨ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ, ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸ ਨੇ ਮੈਨੂੰ ਭੇਜਿਆ ਹੈ।” 25“ਇਹ ਸਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾ ਸੀ ਜਦੋਂ ਮੈਂ ਤੁਹਾਡੇ ਨਾਲ ਸੀ। 26ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।” 27“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।” 28ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, “ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।” ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਖੁਸ਼ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ। 29ਇਹ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਹੋਵੇ, ਤੁਸੀਂ ਵਿਸ਼ਵਾਸ ਕਰੋ। 30“ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ। 31ਪਰ ਸੰਸਾਰ ਨੂੰ ਮਾਲੂਮ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। ਉੱਠੋ, ਅਸੀਂ ਹੁਣ ਇਥੋਂ ਚੱਲੀਏ।”

Kasalukuyang Napili:

ਯੂਹੰਨਾ 14: IRVPun

Haylayt

Ibahagi

Kopyahin

None

Gusto mo bang ma-save ang iyong mga hinaylayt sa lahat ng iyong device? Mag-sign up o mag-sign in

Video para sa ਯੂਹੰਨਾ 14