Logo ng YouVersion
Hanapin ang Icon

ਯੂਹੰਨਾ 2

2
ਗਲੀਲ ਦੇ ਕਾਨਾ ਨਗਰ ਵਿੱਚ ਪਹਿਲਾ ਚਮਤਕਾਰ
1ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ। 2ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ। 3ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, “ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।” 4ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, “ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।” 5ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, “ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।” 6ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। 7ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। 8ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, “ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।” ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। 9ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। 10ਅਤੇ ਉਸ ਨੂੰ ਆਖਿਆ, “ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।” 11ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ। 12ਤਾਂ ਫ਼ਿਰ ਯਿਸੂ ਕਫ਼ਰਨਾਹੂਮ ਨਗਰ ਨੂੰ ਗਿਆ ਉਸ ਦੀ ਮਾਤਾ, ਉਸ ਦੇ ਭਰਾ, ਅਤੇ ਚੇਲੇ ਵੀ ਉਸ ਦੇ ਨਾਲ ਸਨ। ਉਹ ਸਾਰੇ ਕੁਝ ਦਿਨ ਕਫ਼ਰਨਾਹੂਮ ਵਿੱਚ ਠਹਿਰੇ।
ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
ਮੱਤੀ 21:12, 13; ਮਰਕੁਸ 11:15-17; ਲੂਕਾ 19:45-46
13ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ। 14ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। 15ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। 16ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, “ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।” 17ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: “ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।” 18ਯਹੂਦੀਆਂ ਨੇ ਯਿਸੂ ਨੂੰ ਆਖਿਆ, “ਤੁਸੀਂ ਇਹ ਸਾਬਤ ਕਰਨ ਲਈ ਕੋਈ ਚਮਤਕਾਰ ਵਿਖਾਓ, ਕਿ ਤੁਹਾਡੇ ਕੋਲ ਇਹ ਗੱਲਾਂ ਕਰਨ ਦਾ ਅਧਿਕਾਰ ਹੈ।” 19ਯਿਸੂ ਨੇ ਉੱਤਰ ਦਿੱਤਾ, “ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।” 20ਯਹੂਦੀਆਂ ਨੇ ਆਖਿਆ, “ਇਹ ਹੈਕਲ ਬਣਾਉਣ ਲਈ 46 ਸਾਲ ਲੱਗੇ, ਕੀ ਤੁਸੀਂ ਇਸ ਦਾ ਨਿਰਮਾਣ ਤਿੰਨਾਂ ਦਿਨ ਵਿੱਚ ਕਰ ਦਿਓਗੇ?” 21ਪਰ ਜਿਸ ਪ੍ਰਾਰਥਨਾ ਘਰ ਬਾਰੇ ਯਿਸੂ ਨੇ ਕਿਹਾ ਸੀ, ਉਹ ਉਸਦਾ ਆਪਣਾ ਸਰੀਰ ਸੀ। 22ਯਿਸੂ ਦੇ ਜੀ ਉੱਠਣ ਤੋਂ ਬਾਅਦ ਉਸ ਦੇ ਚੇਲਿਆਂ ਨੂੰ ਯਾਦ ਆਇਆ ਕਿ ਯਿਸੂ ਨੇ ਇਹ ਸ਼ਬਦ ਕਹੇ ਸਨ। ਇਸ ਲਈ ਉਨ੍ਹਾਂ ਨੇ ਪਵਿੱਤਰ ਗ੍ਰੰਥ ਉੱਤੇ, ਅਤੇ ਜੋ ਸ਼ਬਦ ਯਿਸੂ ਨੇ ਆਖੇ, ਉਨ੍ਹਾਂ ਉੱਤੇ ਵਿਸ਼ਵਾਸ ਕੀਤਾ।
ਯਿਸੂ ਮਨੁੱਖ ਦੇ ਮਨ ਨੂੰ ਜਾਣਦਾ ਹੈ
23ਯਿਸੂ ਪਸਾਹ ਦੇ ਤਿਉਹਾਰ ਲਈ ਯਰੂਸ਼ਲਮ ਵਿੱਚ ਸੀ, ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਕਿਉਂਕਿ ਜੋ ਚਮਤਕਾਰ ਯਿਸੂ ਨੇ ਕੀਤੇ ਉਨ੍ਹਾਂ ਨੇ ਉਹ ਵੇਖੇ ਸਨ। 24ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ। 25ਯਿਸੂ ਨੂੰ ਇਸ ਗੱਲ ਦੀ ਲੋੜ ਨਹੀਂ ਸੀ ਕਿ ਕੋਈ ਹੋਰ ਬੰਦਾ ਉਨ੍ਹਾਂ ਨੂੰ ਉਨ੍ਹਾਂ ਬਾਰੇ ਦੱਸਦਾ ਕਿਉਂਕਿ ਯਿਸੂ ਲੋਕਾਂ ਦੇ ਦਿਲਾਂ ਬਾਰੇ ਜਾਣਦਾ ਸੀ।

Kasalukuyang Napili:

ਯੂਹੰਨਾ 2: IRVPun

Haylayt

Ibahagi

Kopyahin

None

Gusto mo bang ma-save ang iyong mga hinaylayt sa lahat ng iyong device? Mag-sign up o mag-sign in

Video para sa ਯੂਹੰਨਾ 2