1
ਉਤਪਤ 3:6
ਪਵਿੱਤਰ ਬਾਈਬਲ
ਔਰਤ ਨੇ ਦੇਖਿਆ ਕਿ ਰੁੱਖ ਬੜਾ ਸੋਹਣਾ ਸੀ। ਉਸ ਨੇ ਦੇਖਿਆ ਕਿ ਫ਼ਲ ਖਾਣ ਲਈ ਚੰਗਾ ਸੀ ਅਤੇ ਇਹ ਕਿ ਰੁੱਖ ਉਸ ਨੂੰ ਸਿਆਣੀ ਬਣਾ ਸੱਕਦਾ ਸੀ। ਇਸ ਲਈ ਔਰਤ ਨੇ ਰੁੱਖ ਤੋਂ ਫ਼ਲ ਤੋੜਿਆ ਅਤੇ ਖਾ ਲਿਆ। ਉਸ ਦਾ ਪਤੀ ਵੀ ਉਸ ਦੇ ਨਾਲ ਸੀ, ਇਸ ਲਈ ਉਸ ਨੇ ਫ਼ਲ ਵਿੱਚੋਂ ਕੁਝ ਹਿੱਸਾ ਉਸ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
Karşılaştır
ਉਤਪਤ 3:6 keşfedin
2
ਉਤਪਤ 3:1
ਸੱਪ ਉਨ੍ਹਾਂ ਸਾਰਿਆਂ ਜੰਗਲੀ ਜਾਨਵਰਾਂ ਵਿੱਚੋਂ ਸਭ ਤੋਂ ਚਾਲਾਕ ਸੀ ਜੋ ਯਹੋਵਾਹ ਪਰਮੇਸ਼ੁਰ ਦੁਆਰਾ ਸਾਜੇ ਗਏ ਸਨ। ਸੱਪ ਨੇ ਔਰਤ ਨਾਲ ਗੱਲ ਕੀਤੀ ਤੇ ਆਖਿਆ, “ਹੇ ਔਰਤ, ਕੀ ਪਰਮੇਸ਼ੁਰ ਨੇ ਸੱਚਮੁੱਚ ਤੈਨੂੰ ਆਖਿਆ ਸੀ ਕਿ ਤੈਨੂੰ ਬਾਗ਼ ਵਿੱਚਲੇ ਕਿਸੇ ਵੀ ਰੁੱਖ ਦਾ ਫ਼ਲ ਨਹੀਂ ਖਾਣਾ ਚਾਹੀਦਾ?”
ਉਤਪਤ 3:1 keşfedin
3
ਉਤਪਤ 3:15
ਮੈਂ ਤੈਨੂੰ ਅਤੇ ਔਰਤ ਨੂੰ ਇੱਕ ਦੂਜੇ ਦੇ ਦੁਸ਼ਮਣ ਬਣਾ ਦਿਆਂਗਾ। ਤੇਰੇ ਬੱਚੇ ਅਤੇ ਉਸ ਦੇ ਬੱਚੇ ਇੱਕ ਦੂਜੇ ਦੇ ਦੁਸ਼ਮਣ ਹੋਣਗੇ। ਉਸ ਦਾ ਪੁੱਤਰ ਤੇਰਾ ਸਿਰ ਕੁਚਲੇਗਾ, ਅਤੇ ਤੂੰ ਉਸ ਦੇ ਪੈਰ ਨੂੰ ਡਸੇਂਗਾ।”
ਉਤਪਤ 3:15 keşfedin
4
ਉਤਪਤ 3:16
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਔਰਤ ਨੂੰ ਆਖਿਆ, “ਮੈਂ ਤੈਨੂੰ ਬਹੁਤ ਦੁੱਖ ਦੇਵਾਂਗਾ ਜਦੋਂ ਤੂੰ ਗਰਭਵਤੀ ਹੋਵੇਂਗੀ, ਅਤੇ ਜਦੋਂ ਤੂੰ ਬੱਚੇ ਜਣੇਂਗੀ, ਤੈਨੂੰ ਬਹੁਤ ਦਰਦ ਹੋਵੇਗਾ। ਤੂੰ ਆਪਣੇ ਪਤੀ ਨੂੰ ਬਹੁਤ ਚਾਹੇਂਗੀ ਪਰ ਉਹ ਤੇਰੇ ਉੱਤੇ ਰਾਜ ਕਰੇਗਾ।”
ਉਤਪਤ 3:16 keşfedin
5
ਉਤਪਤ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਮਿੱਟੀ ਤੋਂ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਮਿੱਟੀ ਹੋ ਜਾਵੇਗਾ।”
ਉਤਪਤ 3:19 keşfedin
6
ਉਤਪਤ 3:17
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਮੈਂ ਤੈਨੂੰ ਆਦੇਸ਼ ਦਿੱਤਾ ਸੀ, ਕਿ ਓਸ ਰੁੱਖ ਦਾ ਫ਼ਲ ਨਾ ਖਾਵੀਂ। ਪਰ ਤੂੰ ਆਪਣੀ ਪਤਨੀ ਦੀ ਗੱਲ ਸੁਣਕੇ ਓਸ ਰੁੱਖ ਦਾ ਫ਼ਲ ਖਾ ਲਿਆ। ਇਸ ਲਈ ਤੇਰੀ ਖਾਤਰ ਮੈਂ ਧਰਤੀ ਨੂੰ ਸਰਾਪ ਦੇਵਾਂਗਾ। ਤੈਂਨੂੰ ਧਰਤੀ ਤੋਂ ਭੋਜਨ ਲੈਣ ਲਈ ਜੀਵਨ ਭਰ ਸਖ਼ਤ ਮਿਹਨਤ ਕਰਨੀ ਪਵੇਗੀ।
ਉਤਪਤ 3:17 keşfedin
7
ਉਤਪਤ 3:11
ਯਹੋਵਾਹ ਪਰਮੇਸ਼ੁਰ ਨੇ ਆਦਮੀ ਨੂੰ ਆਖਿਆ, “ਤੈਨੂੰ ਕਿਸ ਨੇ ਦੱਸਿਆ ਕਿ ਤੂੰ ਨੰਗਾ ਹੈਂ? ਕੀ ਤੂੰ ਉਸ ਖਾਸ ਰੁੱਖ ਦਾ ਫ਼ਲ ਖਾਧਾ? ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਤੂੰ ਉਸ ਰੁੱਖ ਦਾ ਫ਼ਲ ਨਾ ਖਾਵੀਂ!”
ਉਤਪਤ 3:11 keşfedin
8
ਉਤਪਤ 3:24
ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਬਾਗ਼ ਵਿੱਚੋਂ ਕੱਢ ਦਿੱਤਾ। ਫ਼ੇਰ ਯਹੋਵਾਹ ਨੇ ਬਾਗ਼ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਕਰੂਬੀ ਦੂਤਾਂ ਨੂੰ ਤੈਨਾਤ ਕਰ ਦਿੱਤਾ। ਯਹੋਵਾਹ ਪਰਮੇਸ਼ੁਰ ਨੇ ਉੱਥੇ ਅਗਨੀ ਦੀ ਤਲਵਾਰ ਰੱਖ ਦਿੱਤੀ। ਇਹ ਤਲਵਾਰ ਜੀਵਨ ਦੇ ਰੁੱਖ ਨੂੰ ਜਾਂਦੇ ਰਸਤੇ ਦੀ ਰਾਖੀ ਕਰਨ ਲਈ ਹਰ ਪਾਸੇ ਲਿਸ਼ਕਦੀ ਸੀ।
ਉਤਪਤ 3:24 keşfedin
9
ਉਤਪਤ 3:20
ਆਦਮ ਨੇ ਆਪਣੀ ਪਤਨੀ ਨੂੰ ਹੱਵਾਹ ਦਾ ਨਾਮ ਦਿੱਤਾ। ਆਦਮ ਨੇ ਇਹ ਨਾਮ ਉਸ ਨੂੰ ਇਸ ਲਈ ਦਿੱਤਾ ਕਿਉਂ ਕਿ ਹੱਵਾਹ ਹਰ ਓਸ ਬੰਦੇ ਦੀ ਮਾਂ ਹੈ ਜਿਹੜਾ ਕਦੇ ਜੀਵਿਆ ਸੀ।
ਉਤਪਤ 3:20 keşfedin
Ana Sayfa
Kutsal Kitap
Okuma Planları
Videolar