ਉਤਪਤ 10

10
ਕੌਮਾਂ ਵੱਧਦੀਆਂ-ਫ਼ੁਲਦੀਆਂ ਹਨ
1ਨੂਹ ਦੇ ਪੁੱਤਰ ਸਨ: ਸ਼ੇਮ, ਹਾਮ ਅਤੇ ਯਾਫ਼ਥ। ਹੜ੍ਹ ਤੋਂ ਮਗਰੋਂ ਇਨ੍ਹਾਂ ਤਿੰਨਾਂ ਆਦਮੀਆਂ ਨੇ ਬਹੁਤ ਸਾਰੇ ਪੁੱਤਰਾਂ ਨੂੰ ਜਨਮ ਦਿੱਤਾ। ਸ਼ੇਮ, ਹਾਮ ਅਤੇ ਯਾਫ਼ਥ ਦੇ ਪੁੱਤਰਾਂ ਦੀ ਸੂਚੀ ਇਹ ਹੈ।
ਯਾਫ਼ਥ ਦੇ ਉੱਤਰਾਧਿਕਾਰੀ
2ਯਾਫ਼ਥ ਦੇ ਪੁੱਤਰ ਸਨ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮਸਕ ਅਤੇ ਤੀਰਾਸ।
3ਗੋਮਰ ਦੇ ਪੁੱਤਰ ਸਨ: ਅਸ਼ਕਨਜ਼, ਰੀਫਤ ਅਤੇ ਤੋਗਰਮਾਹ।
4ਯਾਵਾਨ ਦੇ ਪੁੱਤਰ ਸਨ: ਅਲੀਸ਼ਾਹ, ਤਰਸ਼ੀਸ, ਕਿੱਤੀਮ ਅਤੇ ਦੋਦਾਨੀਮ।
5ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।
ਹਾਮ ਦੇ ਉੱਤਰਾਧਿਕਾਰੀ
6ਹਾਮ ਦੇ ਪੁੱਤਰ ਸਨ: ਕੂਸ਼, ਮਿਸਰਇਮ, ਪੂਟ ਅਤੇ ਕਨਾਨ।
7ਕੂਸ਼ ਦੇ ਪੁੱਤਰ ਸਨ: ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ।
ਰਾਮਾਹ ਦੇ ਪੁੱਤਰ ਸਨ: ਸਬਾ ਅਤੇ ਦਦਾਨ।
8ਕੂਸ਼ ਦਾ ਵੀ ਇੱਕ ਪੁੱਤਰ ਸੀ ਜਿਸਦਾ ਨਾਮ ਨਿਮਰੋਦ ਸੀ। ਨਿਮਰੋਦ ਤਾਕਤ ਵਿੱਚ ਪਲਿਆ ਅਤੇ ਧਰਤੀ ਤੇ ਇੱਕ ਮਹਾਨ ਯੋਧਾ ਬਣ ਗਿਆ। 9ਨਿਮਰੋਦ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਬਣਿਆ। ਇਸੇ ਲਈ ਲੋਕ ਤੁਲਨਾ ਕਰਕੇ ਆਖਦੇ ਹਨ, “ਨਿਮਰੋਦ ਵਾਂਗ, ਜੋ ਯਹੋਵਾਹ ਦੀ ਨਿਗਾਹ ਵਿੱਚ ਇੱਕ ਮਹਾਨ ਸ਼ਿਕਾਰੀ ਸੀ।”
10ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ। 11ਨਿਮਰੋਦ ਅਸ਼ੂਰ ਵਿੱਚ ਵੀ ਗਿਆ। ਅਸ਼ੂਰ ਵਿੱਚ ਨਿਮਰੋਦ ਨੇ ਨੀਨਵਾਹ, ਰਹੋਬੋਥਈਰ, ਕਾਲਹ ਅਤੇ 12ਰਸਨ ਦੀ ਉਸਾਰੀ ਕੀਤੀ। (ਰਸਨ ਨੀਨਵਾਹ ਅਤੇ ਕਾਲਹ ਦੇ ਵਿੱਚਕਾਰ ਇੱਕ ਵੱਡਾ ਸ਼ਹਿਰ ਹੈ।)
13ਮਿਸ਼ਰਇਮ (ਮਿਸਰ) ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ, 14ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦੇ ਲੋਕਾਂ ਦਾ ਪਿਤਾਮਾ ਸੀ। (ਫ਼ਿਲਸਤੀ ਲੋਕ ਕੁਸਲੂਹੀ ਤੋਂ ਆਏ ਸਨ।)
15ਕਨਾਨ, ਸੀਦੋਨ ਦਾ ਪਿਤਾ ਸੀ। ਸੀਦੋਨ, ਕਨਾਨ ਦਾ ਪਹਿਲੋਠਾ ਪੁੱਤਰ ਸੀ। ਕਨਾਨ ਹਿੱਤੀ ਲੋਕਾਂ ਹੇਥ, ਜਿਨ੍ਹਾਂ ਦਾ ਦਾ ਪਿਤਾ ਸੀ। 16ਅਤੇ ਕਨਾਨ ਯਬੂਸੀ ਲੋਕਾਂ, ਅਮੋਰੀ ਲੋਕਾਂ, ਗਿਰਗਾਸ਼ੀ ਲੋਕਾਂ, 17ਹਿੱਵੀ ਲੋਕਾਂ, ਅਰਕੀ ਲੋਕਾਂ, ਸੀਨੀ ਲੋਕਾਂ, 18ਅਰਵਾਦੀ ਲੋਕਾਂ, ਸਮਾਰੀ ਲੋਕਾਂ ਅਤੇ ਹਮਾਤੀ ਦੇ ਲੋਕਾਂ ਦਾ ਪਿਤਾਮਾ ਵੀ ਸੀ।
ਕਨਾਨ ਦੇ ਪਰਿਵਾਰ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਵਿੱਚ ਫ਼ੈਲ ਗਏ। 19ਕਨਾਨ ਦੇ ਲੋਕਾਂ ਦੀ ਧਰਤੀ ਉੱਤਰ ਵਿੱਚ ਸੀਦੋਨ ਤੋਂ ਲੈ ਕੇ ਦੱਖਣ ਵੱਲ ਗਰਾਰ ਤੱਕ, ਪੱਛਮ ਵਿੱਚ ਅੱਜ਼ਹ ਤੋਂ ਲੈ ਕੇ, ਪੂਰਬ ਵੱਲ ਸਦੂਮ ਅਤੇ ਅਮੂਰਾਹ ਤੱਕ, ਅਦਮਾਹ ਅਤੇ ਸਬੋਈਮ ਤੋਂ ਲੈ ਕੇ ਲਾਸ਼ਾ ਤੱਕ ਸੀ।
20ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
ਸ਼ੇਮ ਦੇ ਉੱਤਰਾਧਿਕਾਰੀ
21ਸ਼ੇਮ ਯਾਫ਼ਥ ਦਾ ਵੱਡਾ ਭਰਾ ਸੀ। ਸ਼ੇਮ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਏਬਰ ਸੀ, ਸਮੂਹ ਇਬਰਾਨੀ ਲੋਕਾਂ ਦਾ ਪਿਤਾਮਾ।#10:21 ਸ਼ੇਮ ਦੇ … ਲੋਕਾਂ ਦੇ ਪਿਤਾਮਾ ਮੂਲਅਰਥ, ਸ਼ੇਮ ਨੂੰ ਏਬਰ ਦੇ ਪੁੱਤਰਾਂ ਦਾ ਪਿਤਾ ਜਨਮਿਆ ਸੀ।
22ਸ਼ੇਮ ਦੇ ਪੁੱਤਰ ਸਨ ਏਲਾਮ, ਅਸ਼ੂਰ, ਅਰਪਕਸ਼ਦ, ਲੂਦ ਅਤੇ ਅਰਾਮ।
23ਅਰਾਮ ਦੇ ਪੁੱਤਰ ਸਨ ਊਸ, ਹੂਲ ਗਥਰ ਅਤੇ ਮਸ਼।
24ਅਰਪਕਸ਼ਦ ਸ਼ਾਲਹ ਦਾ ਪਿਤਾ ਸੀ।
ਸ਼ਾਲਹ ਏਬਰ ਦਾ ਪਿਤਾ ਸੀ।
25ਏਬਰ ਦੋ ਪੁੱਤਰਾਂ ਦਾ ਪਿਤਾ ਸੀ। ਇੱਕ ਪੁੱਤਰ ਦਾ ਨਾਮ ਪਲਗ ਸੀ। ਉਸ ਨੂੰ ਇਹ ਨਾਮ ਇਸ ਲਈ ਦਿੱਤਾ ਗਿਆ ਸੀ ਕਿਉਂਕਿ ਧਰਤੀ ਉਸ ਦੇ ਜੀਵਨ ਕਾਲ ਦੌਰਾਨ ਵੰਡੀ ਗਈ ਸੀ। ਦੂਸਰੇ ਪੁੱਤਰ ਦਾ ਨਾਮ ਸੀ ਯਾਕਟਾਨ।
26ਯਾਕਟਾਨ ਅਲਮੋਦਾਦ, ਸ਼ਾਲਫ਼, ਹਸਰਮਾਵਤ, ਯਰਾਹ, 27ਹਦੋਰਾਮ, ਊਜ਼ਾਲ, ਦਿਕਲਾਹ, 28ਓਬਾਲ, ਅਬੀਮਾਏਲ, ਸ਼ਬਾ, 29ਓਫ਼ਿਰ, ਹਵੀਲਾਹ ਅਤੇ ਯੋਬਾਬ ਦਾ ਪਿਤਾ ਸੀ। ਇਹ ਸਾਰੇ ਲੋਕ ਯਾਕਟਾਨ ਦੇ ਪੁੱਤਰ ਸਨ। 30ਇਹ ਲੋਕ ਮੇਸ਼ਾ ਅਤੇ ਪੂਰਬ ਦੇ ਪਹਾੜੀ ਪ੍ਰਦੇਸ਼#10:30 ਪੂਰਬ ਦੇ ਪਹਾੜੀ ਪ੍ਰਦੇਸ਼ ਆਮ ਤੌਰ ਤੇ ਇਸਦਾ ਅਰਥ ਹੈ ਤਿਗ੍ਰਿਸ ਅਤੇ ਫ਼ਰਾਤ ਨਦੀ ਵਿੱਚਲਾ ਖੇਤਰ ਪਰਸ਼ੀਅਨ ਗਲਫ਼ ਜਿਂਨੀ ਦੂਰ ਤਾਈਂ। ਦੇ ਇਲਾਕੇ ਵਿੱਚ ਰਹਿੰਦੇ ਸਨ। ਮੇਸ਼ਾ ਸਫ਼ਾਰ ਦੇ ਦੇਸ਼ ਵੱਲ ਸੀ।
31ਉਹ ਲੋਕ ਸ਼ੇਮ ਦੇ ਪਰਿਵਾਰ ਵਿੱਚੋਂ ਹਨ। ਉਨ੍ਹਾਂ ਦੀ ਵੰਡ ਪਰਿਵਾਰਾਂ, ਭਾਸ਼ਾਵਾਂ, ਦੇਸ਼ਾਂ ਅਤੇ ਕੌਮਾਂ ਅਨੁਸਾਰ ਕੀਤੀ ਗਈ ਹੈ। 32ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।

Currently Selected:

ਉਤਪਤ 10: PERV

Qaqambisa

Share

Copy

None

Ufuna ukuba iimbalasane zakho zigcinwe kuzo zonke izixhobo zakho? Bhalisela okanye ngena