1
ਉਤ 9:12-13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਤਦ ਪਰਮੇਸ਼ੁਰ ਨੇ ਆਖਿਆ, ਇਹ ਉਸ ਨੇਮ ਦਾ ਨਿਸ਼ਾਨ ਹੈ ਜਿਹੜਾ ਮੈਂ ਆਪਣੇ ਅਤੇ ਤੁਹਾਡੇ ਅਤੇ ਹਰੇਕ ਜੀਵ-ਜੰਤੂ ਨਾਲ ਜੋ ਤੁਹਾਡੇ ਸੰਗ ਹੈ, ਪੀੜ੍ਹੀਓਂ ਪੀੜ੍ਹੀ ਸਦਾ ਲਈ ਦਿੰਦਾ ਹਾਂ। ਮੈਂ ਬੱਦਲਾਂ ਵਿੱਚ ਆਪਣੀ ਸਤਰੰਗੀ ਪੀਂਘ ਰੱਖੀ ਹੈ। ਇਹ ਮੇਰੇ ਅਤੇ ਧਰਤੀ ਦੇ ਵਿਚਕਾਰ ਨੇਮ ਦੀ ਨਿਸ਼ਾਨੀ ਹੋਵੇਗੀ।
對照
ਉਤ 9:12-13 探索
2
ਉਤ 9:16
ਬੱਦਲ ਵਿੱਚ ਇਸ ਸਤਰੰਗੀ ਪੀਂਘ ਨੂੰ ਵੇਖ ਕੇ ਮੈਂ ਉਸ ਸਦੀਪਕ ਨੇਮ ਨੂੰ ਯਾਦ ਕਰਾਂਗਾ ਜਿਹੜਾ ਮੇਰੇ ਅਤੇ ਧਰਤੀ ਦੇ ਸਾਰੇ ਜੀਉਂਦੇ ਪ੍ਰਾਣੀਆਂ ਦੇ ਨਾਲ ਹੈ।
ਉਤ 9:16 探索
3
ਉਤ 9:6
ਜੋ ਮਨੁੱਖ ਦਾ ਲਹੂ ਵਹਾਵੇਗਾ, ਉਸ ਦਾ ਲਹੂ ਮਨੁੱਖ ਦੇ ਹੱਥੋਂ ਵਹਾਇਆ ਜਾਵੇਗਾ ਕਿਉਂਕਿ ਪਰਮੇਸ਼ੁਰ ਨੇ ਮਨੁੱਖ ਨੂੰ ਆਪਣੇ ਹੀ ਸਰੂਪ ਵਿੱਚ ਰਚਿਆ ਸੀ।
ਉਤ 9:6 探索
4
ਉਤ 9:1
ਪਰਮੇਸ਼ੁਰ ਨੇ ਨੂਹ ਅਤੇ ਉਹ ਦੇ ਪੁੱਤਰਾਂ ਨੂੰ ਇਹ ਆਖ ਕੇ ਅਸੀਸ ਦਿੱਤੀ, ਫਲੋ ਅਤੇ ਵਧੋ ਅਤੇ ਧਰਤੀ ਨੂੰ ਭਰ ਦਿਉ
ਉਤ 9:1 探索
5
ਉਤ 9:3
ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ।
ਉਤ 9:3 探索
6
ਉਤ 9:2
ਤੁਹਾਡਾ ਡਰ ਅਤੇ ਭੈਅ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਹਰੇਕ ਪ੍ਰਾਣੀ ਉੱਤੇ ਜਿਹੜਾ ਜ਼ਮੀਨ ਉੱਤੇ ਘਿੱਸਰਦਾ ਹੈ ਅਤੇ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉੱਤੇ ਹੋਵੇਗਾ, ਕਿਉਂ ਜੋ ਉਹ ਤੁਹਾਡੇ ਵੱਸ ਵਿੱਚ ਕੀਤੇ ਗਏ ਹਨ।
ਉਤ 9:2 探索
7
ਉਤ 9:7
ਤੁਸੀਂ ਫਲੋ ਅਤੇ ਵਧੋ ਅਤੇ ਧਰਤੀ ਉੱਤੇ ਆਪਣੀ ਸੰਤਾਨ ਨੂੰ ਪੈਦਾ ਕਰਕੇ ਉਸ ਨੂੰ ਭਰ ਦਿਉ।
ਉਤ 9:7 探索
主頁
聖經
計劃
影片