ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ। ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ। ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ।