1
ਲੂਕਾ 17:19
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
對照
ਲੂਕਾ 17:19 探索
2
ਲੂਕਾ 17:4
ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
ਲੂਕਾ 17:4 探索
3
ਲੂਕਾ 17:15-16
ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ। ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
ਲੂਕਾ 17:15-16 探索
4
ਲੂਕਾ 17:3
ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
ਲੂਕਾ 17:3 探索
5
ਲੂਕਾ 17:17
ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
ਲੂਕਾ 17:17 探索
6
ਲੂਕਾ 17:6
ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
ਲੂਕਾ 17:6 探索
7
ਲੂਕਾ 17:33
ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
ਲੂਕਾ 17:33 探索
8
ਲੂਕਾ 17:1-2
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ! ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
ਲੂਕਾ 17:1-2 探索
9
ਲੂਕਾ 17:26-27
ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ। ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
ਲੂਕਾ 17:26-27 探索
主頁
聖經
計劃
影片