ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ। ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ। ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!