ਜਦੋਂ ਉਹ ਭੋਜਨ ਕਰ ਚੁੱਕੇ ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਕਿਹਾ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਹਨਾਂ ਨਾਲੋਂ ਵੱਧ ਪਿਆਰ ਕਰਦਾ ਹੈਂ ?” ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਉਸ ਨੂੰ ਕਿਹਾ, “ਮੇਰੇ ਲੇਲਿਆਂ ਨੂੰ ਚਰਾ ।” ਉਹਨਾਂ ਨੇ ਦੂਜੀ ਵਾਰ ਪਤਰਸ ਤੋਂ ਪੁੱਛਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ ?” ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ ਜੀ, ਤੁਸੀਂ ਜਾਣਦੇ ਹੋ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਕਿਹਾ, “ਮੇਰੀਆਂ ਭੇਡਾਂ ਦੀ ਰਾਖੀ ਕਰ ।” ਉਹਨਾਂ ਨੇ ਤੀਜੀ ਵਾਰ ਪੁੱਛਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ?” ਇਹ ਸੁਣ ਕੇ ਪਤਰਸ ਬਹੁਤ ਦੁਖੀ ਹੋਇਆ ਕਿ ਯਿਸੂ ਨੇ ਤੀਜੀ ਵਾਰ ਪੁੱਛਿਆ ਹੈ ਕਿ, “ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ ?” ਇਸ ਲਈ ਪਤਰਸ ਨੇ ਕਿਹਾ, “ਪ੍ਰਭੂ ਜੀ, ਤੁਸੀਂ ਤਾਂ ਸਭ ਕੁਝ ਜਾਣਦੇ ਹੋ ਅਤੇ ਇਹ ਵੀ ਕਿ ਮੈਂ ਤੁਹਾਡੇ ਨਾਲ ਪ੍ਰੀਤ ਰੱਖਦਾ ਹਾਂ ।” ਯਿਸੂ ਨੇ ਉਸ ਨੂੰ ਕਿਹਾ, “ਮੇਰੀਆਂ ਭੇਡਾਂ ਚਰਾ ।