1
ਮੱਤੀਯਾਹ 28:19-20
ਪੰਜਾਬੀ ਮੌਜੂਦਾ ਤਰਜਮਾ
ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ, ਅਤੇ ਉਹਨਾਂ ਨੂੰ ਪਿਤਾ, ਪੁੱਤਰ, ਅਤੇ ਪਵਿੱਤਰ ਆਤਮਾ ਦੇ ਨਾਮ ਤੇ ਬਪਤਿਸਮਾ ਦਿਓ। ਅਤੇ ਉਹਨਾਂ ਨੂੰ ਸਿਖਾਓ, ਉਹਨਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨਾ ਜਿਹਨਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਅਤੇ ਯਾਦ ਰੱਖੋ ਮੈਂ ਦੁਨੀਆਂ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।”
對照
ਮੱਤੀਯਾਹ 28:19-20 探索
2
ਮੱਤੀਯਾਹ 28:18
ਤਦ ਯਿਸ਼ੂ ਉਹਨਾਂ ਦੇ ਕੋਲ ਆਏ ਅਤੇ ਬੋਲੇ, “ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।
ਮੱਤੀਯਾਹ 28:18 探索
3
ਮੱਤੀਯਾਹ 28:5-6
ਸਵਰਗਦੂਤ ਨੇ ਔਰਤਾਂ ਨੂੰ ਆਖਿਆ, “ਡਰੋ ਨਾ, ਕਿਉਂਕਿ ਮੈਂ ਜਾਣਦਾ ਹਾਂ ਤੁਸੀਂ ਯਿਸ਼ੂ ਨੂੰ ਲੱਭ ਰਹੀਆਂ ਹੋ, ਜਿਸਨੂੰ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ, ਜਿਵੇਂ ਉਸਨੇ ਕਿਹਾ ਸੀ, ਆਓ ਇਸ ਜਗ੍ਹਾ ਨੂੰ ਵੇਖੋ ਜਿੱਥੇ ਯਿਸ਼ੂ ਨੂੰ ਰੱਖਿਆ ਹੋਇਆ ਸੀ।
ਮੱਤੀਯਾਹ 28:5-6 探索
4
ਮੱਤੀਯਾਹ 28:10
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਨਾ ਡਰੋ। ਅਤੇ ਜਾ ਕੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲ ਪ੍ਰਦੇਸ਼ ਨੂੰ ਜਾਣ; ਉੱਥੇ ਉਹ ਮੈਨੂੰ ਵੇਖਣਗੇ।”
ਮੱਤੀਯਾਹ 28:10 探索
5
ਮੱਤੀਯਾਹ 28:12-15
ਜਦੋਂ ਮੁੱਖ ਜਾਜਕਾਂ ਅਤੇ ਬਜ਼ੁਰਗ ਇਕੱਠੇ ਹੋਏ ਅਤੇ ਉਹਨਾਂ ਗੱਲਬਾਤ ਕਰਕੇ ਯੋਜਨਾ ਬਣਾਈ ਅਤੇ ਸਿਪਾਹੀਆਂ ਨੂੰ ਵੱਡੀ ਰਕਮ ਦਿੱਤੀ। ਅਤੇ ਉਹਨਾਂ ਕਿਹਾ, “ਤੁਸੀਂ ਇਹ ਕਹਿਣਾ ਕਿ, ‘ਜਦ ਅਸੀਂ ਸੁੱਤੇ ਹੋਏ ਸੀ, ਉਸਦੇ ਚੇਲੇ ਰਾਤ ਨੂੰ ਆ ਕੇ ਉਸਨੂੰ ਚੁਰਾ ਕੇ ਲੈ ਗਏ।’ ਅਗਰ ਇਹ ਗੱਲ ਰਾਜਪਾਲ ਦੇ ਕੋਲ ਪਹੁੰਚੇ, ਤਾਂ ਅਸੀਂ ਉਸਨੂੰ ਸਮਝਾ ਦੇਵਾਂਗੇ ਅਤੇ ਤੁਹਾਨੂੰ ਮੁਸੀਬਤ ਤੋਂ ਬਚਾ ਲਵਾਂਗੇ।” ਸੋ ਸਿਪਾਹੀਆਂ ਨੇ ਪੈਸੇ ਲੈ ਲਏ ਉਸੇ ਤਰ੍ਹਾ ਕੀਤਾ ਜਿਵੇਂ ਉਹਨਾਂ ਨੂੰ ਆਖਿਆ ਸੀ। ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।
ਮੱਤੀਯਾਹ 28:12-15 探索
主頁
聖經
計劃
影片