1
ਉਤਪਤ 16:13
ਪਵਿੱਤਰ ਬਾਈਬਲ
ਯਹੋਵਾਹ ਨੇ ਹਾਜਰਾ ਨਾਲ ਗੱਲ ਕੀਤੀ। ਉਸ ਨੇ ਯਹੋਵਾਹ ਨੂੰ ਜਿਸਨੇ ਉਸ ਨਾਲ ਗੱਲ ਕੀਤੀ ਇਉਂ ਬੁਲਾਇਆ, “‘ਪਰਮੇਸ਼ੁਰ ਜਿਹੜਾ ਮੇਰੇ ਵੱਲ ਧਿਆਨ ਦਿੰਦਾ।’” ਉਸ ਨੇ ਉਸ ਦਾ ਅਜਿਹਾ ਨਾਮ ਇਸ ਲਈ ਧਰਿਆ ਕਿਉਂਕਿ ਉਸ ਨੇ ਸੋਚਿਆ, “ਮੈਂ ਦੇਖਦੀ ਹਾਂ ਕਿ ਇੱਥੇ ਵੀ, ਪਰਮੇਸ਼ੁਰ ਮੈਨੂੰ ਦੇਖਦਾ ਹੈ ਅਤੇ ਮੇਰਾ ਧਿਆਨ ਰੱਖਦਾ ਹੈ!”
對照
ਉਤਪਤ 16:13 探索
2
ਉਤਪਤ 16:11
ਯਹੋਵਾਹ ਦੇ ਦੂਤ ਨੇ ਇਹ ਵੀ ਆਖਿਆ, “ਹਾਜਰਾ, ਤੂੰ ਹੁਣ ਗਰਭਵਤੀ ਹੈਂ ਤੇ ਤੂੰ ਇੱਕ ਪੁੱਤਰ ਨੂੰ ਜਨਮ ਦੇਵੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ। ਕਿਉਂਕਿ ਯਹੋਵਾਹ ਨੇ ਸੁਣ ਲਿਆ ਹੈ ਕਿ ਤੇਰੇ ਨਾਲ ਬੁਰਾ ਸਲੂਕ ਹੋਇਆ ਅਤੇ ਉਹ ਤੇਰੀ ਸਹਾਇਤਾ ਕਰੇਗਾ।
ਉਤਪਤ 16:11 探索
3
ਉਤਪਤ 16:12
ਇਸਮਾਏਲ ਜੰਗਲੀ ਖੋਤੇ ਵਾਂਗ ਆਵਾਰਾ ਅਤੇ ਆਜ਼ਾਦ ਹੋਵੇਗਾ। ਉਹ ਹਰੇਕ ਦੇ ਵਿਰੁੱਧ ਹੋਵੇਗਾ। ਅਤੇ ਹਰ ਕੋਈ ਉਸ ਦੇ ਵਿਰੁੱਧ ਹੋਵੇਗਾ। ਉਹ ਥਾਂ-ਥਾਂ ਘੁੰਮੇਗਾ ਅਤੇ ਆਪਣੇ ਭਰਾਵਾਂ ਲਾਗੇ ਡੇਰਾ ਲਾਵੇਗਾ; ਪਰ ਉਹ ਉਨ੍ਹਾਂ ਦੇ ਵਿਰੁੱਧ ਹੋਵੇਗਾ।”
ਉਤਪਤ 16:12 探索
主頁
聖經
計劃
影片