YouVersion 標誌
搜尋圖標

ਉਤ 11

11
ਮਨੁੱਖ ਦੀ ਭਾਸ਼ਾ ਦੇ ਵਿੱਚ ਗੜਬੜ ਹੋਣ ਦਾ ਵਰਣਨ
1ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ। 2ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ#11:2 ਬੇਬੀਲੋਨ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ। 3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ। 4ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ। 5ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ। 6ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ। 7ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ। 8ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ। 9ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
ਸ਼ੇਮ ਦੀ ਵੰਸ਼ਾਵਲੀ
1 ਇਤ 1:24-27
10ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ। 11ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 12ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ। 13ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 14ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ। 15ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 16ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ। 17ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 18ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ। 19ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 20ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ। 21ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 22ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ। 23ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 24ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ। 25ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ। 26ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।
ਤਾਰਹ ਦੀ ਵੰਸ਼ਾਵਲੀ
27ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ। 28ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ। 29ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ। 30ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ। 31ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ। 32ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।

目前選定:

ਉਤ 11: IRVPun

醒目顯示

分享

複製

None

想在你所有裝置上儲存你的醒目顯示?註冊帳戶或登入