YouVersion 標識
搜索圖示

ਉਤਪਤ 11

11
ਬਾਬੁਲ ਦਾ ਬੁਰਜ ਅਤੇ ਸ਼ੇਮ ਦਾ ਘਰਾਣਾ
1ਸਾਰੀ ਧਰਤੀ ਉੱਤੇ ਇੱਕੋਈ ਬੋਲੀ ਅਰ ਇੱਕੋਈ ਭਾਸ਼ਾ ਸੀ 2ਤੇ ਐਉਂ ਹੋਇਆ ਕਿ ਪੂਰਬ ਵੱਲ ਜਾਂਦੇ ਹੋਏ ਉਨ੍ਹਾਂ ਨੂੰ ਇੱਕ ਮਦਾਨ ਸਿਨਾਰ ਦੇਸ ਵਿੱਚ ਲੱਭਾ ਅਤੇ ਉੱਥੇ ਓਹ ਵੱਸ ਗਏ 3ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਰ ਉਨ੍ਹਾਂ ਨੂੰ ਚੰਗੀ ਤਰਾਂ ਪਕਾਈਏ ਸੋ ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਰ ਚੂਨੇ ਦੀ ਥਾਂ ਗਾਰਾ ਸੀ 4ਤਾਂ ਉਨ੍ਹਾਂ ਨੇ ਆਖਿਆ ਕਿ ਆਓ ਅਸੀਂ ਆਪਣੇ ਲਈ ਇੱਕ ਸ਼ਹਿਰ ਅਰ ਇੱਕ ਬੁਰਜ ਬਣਾਈਏ ਜਿਸ ਦੀ ਟੀਸੀ ਅਕਾਸ਼ ਤੀਕ ਹੋਵੇ ਅਰ ਆਪਣੇ ਲਈ ਇੱਕ ਨਾਉਂ ਕੱਢੀਏ ਅਜਿਹਾ ਨਾ ਹੋਵੇ ਭਈ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ 5ਤਾਂ ਯਹੋਵਾਹ ਉਸ ਸ਼ਹਿਰ ਅਰ ਬੁਰਜ ਨੂੰ ਜਿਹ ਨੂੰ ਆਦਮ-ਵੰਸ ਨੇ ਬਣਾਇਆ ਸੀ ਵੇਖਣ ਲਈ ਉੱਤਰਿਆ 6ਯਹੋਵਾਹ ਨੇ ਆਖਿਆ ਕਿ ਵੇਖੋ ਏਹ ਲੋਕ ਇੱਕ ਹਨ ਅਰ ਉਨ੍ਹਾਂ ਸਭਨਾਂ ਦੀ ਬੋਲੀ ਇੱਕ ਹੈ ਅਤੇ ਓਹ ਇਹ ਕਰਨ ਲੱਗੇ ਹਨ। ਜੋ ਕੁਛ ਉਨ੍ਹਾਂ ਦੇ ਕਰਨ ਦੀ ਭਾਵਨੀ ਹੋਵੇਗੀ ਹੁਣ ਉਨ੍ਹਾਂ ਅੱਗੇ ਨਹੀਂ ਅਟਕੇਗਾ 7ਆਓ ਅਸੀਂ ਉੱਤਰੀਏ ਅਤੇ ਉੱਥੇ ਉਨ੍ਹਾਂ ਦੀ ਬੋਲੀ ਨੂੰ ਉਲਟ ਪੁਲਟ ਕਰ ਦੇਈਏ ਭਈ ਉਹ ਇੱਕ ਦੂਜੇ ਦੀ ਬੋਲੀ ਨਾ ਸਮਝਣ 8ਤਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਸੋ ਓਹ ਉਸ ਸ਼ਹਿਰ ਦੇ ਬਣਾਉਣ ਤੋਂ ਹਟ ਗਏ 9ਏਸ ਕਾਰਨ ਉਨ੍ਹਾਂ ਨੇ ਉਹ ਦਾ ਨਾਉਂ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਬੋਲੀ ਉਲਟ ਪੁਲਟ ਕਰ ਦਿੱਤੀ ਅਰ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।।
10ਏਹ ਸ਼ੇਮ ਦੀ ਕੁਲਪੱਤਰੀ ਹੈ। ਸ਼ੇਮ ਇੱਕ ਸੌ ਵਰਿਹਾਂ ਦਾ ਸੀ ਅਰ ਉਸ ਤੋਂ ਅਰਪਕਸ਼ਦ ਪਰਲੋ ਦੇ ਦੋ ਵਰਿਹਾਂ ਦੇ ਪਿੱਛੋਂ ਜੰਮਿਆਂ 11ਸ਼ੇਮ ਅਰਪਕਸ਼ਦ ਦੇ ਜਨਮ ਦੇ ਪਿੱਛੋਂ ਪੰਜ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 12ਜਾਂ ਅਰਪਕਸ਼ਦ ਦਾ ਜੀਵਣ ਪੈਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸ਼ਲਹ ਜੰਮਿਆਂ 13ਅਤੇ ਅਰਪਕਸ਼ਦ ਸ਼ਲਹ ਦੇ ਜਨਮ ਦੇ ਪਿੱਛੋਂ ਚਾਰ ਸੌ ਤਿੰਨ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 14ਜਾਂ ਸ਼ਲਹ ਤੀਹਾਂ ਵਰਿਹਾਂ ਦਾ ਹੋਇਆ ਤਾਂ ਏਬਰ ਜੰਮਿਆਂ 15ਸ਼ਲਹ ਏਬਰ ਦੇ ਜਨਮ ਦੇ ਪਿੱਛੋਂ ਚਾਰ ਸੌ ਤਿੰਨ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 16ਅਤੇ ਏਬਰ ਚੌਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਪਲਗ ਜੰਮਿਆਂ 17ਏਬਰ ਪਲਗ ਦੇ ਜਨਮ ਦੇ ਪਿੱਛੋਂ ਚਾਰ ਸੌ ਤੀਹਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ ਧੀਆਂ ਜੰਮੇ 18ਜਾਂ ਪਲਗ ਤੀਹਾਂ ਵਰਿਹਾਂ ਦਾ ਹੋਇਆ ਤਾਂ ਰਾਊ ਜੰਮਿਆਂ 19ਪਲਗ ਰਾਊ ਦੇ ਜਨਮ ਦੇ ਪਿੱਛੋਂ ਦੋ ਸੌ ਨੌ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 20ਰਾਊ ਬੱਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆਂ 21ਰਊ ਸਰੂਗ ਦੇ ਜਨਮ ਦੇ ਪਿੱਛੋਂ ਦੋ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 22ਜਾਂ ਸਰੂਗ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆਂ 23ਸਰੂਗ ਨਾਹੋਰ ਦੇ ਜਨਮ ਦੇ ਪਿੱਛੋਂ ਦੋ ਸੌ ਵਰਿਹਾਂ ਤੀਕ ਜਿਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 24ਜਾਂ ਨਾਹੋਰ ਉੱਨਤੀਆਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆਂ 25ਨਾਹੋਰ ਤਾਰਹ ਦੇ ਜਨਮ ਦੇ ਪਿੱਛੋਂ ਇੱਕ ਸੌ ਉੱਨੀ ਵਰਿਹਾਂ ਤੀਕ ਜੀਉਂਦਾ ਰਿਹਾ ਅਰ ਉਸ ਤੋਂ ਪੁੱਤ੍ਰ ਧੀਆਂ ਜੰਮੇ 26ਤਾਰਹ ਸੱਤਰਾਂ ਵਰਿਹਾਂ ਦਾ ਹੋਇਆ ਤਾਂ ਉਸ ਤੋਂ ਅਬਰਾਮ ਅਰ ਨਾਹੋਰ ਅਰ ਹਾਰਾਨ ਜੰਮੇ 27ਏਹ ਤਾਰਹ ਦੀ ਕੁਲਪੱਤ੍ਰੀ ਹੈ। ਤਾਰਹ ਤੋਂ ਅਬਰਾਮ ਅਰ ਨਾਹੋਰ ਅਰ ਹਾਰਾਨ ਜੰਮੇ ਅਰ ਹਾਰਾਨ ਤੋਂ ਲੂਤ ਜੰਮਿਆਂ 28ਹਾਰਾਨ ਆਪਣੇ ਪਿਤਾ ਤਾਰਹ ਦੇ ਅੱਗੇ ਆਪਣੀ ਜਨਮ ਭੂਮੀ ਵਿੱਚ ਅਰਥਾਤ ਕਸਦੀਆਂ ਦੇ ਊਰ ਵਿੱਚ ਮਰ ਗਿਆ 29ਅਬਰਾਮ ਅਰ ਨਾਹੋਰ ਨੇ ਆਪਣੇ ਲਈ ਤੀਵੀਆਂ ਕੀਤੀਆਂ। ਅਬਰਾਮ ਦੀ ਪਤਨੀ ਦਾ ਨਾਉਂ ਸਾਰਈ ਸੀ ਅਰ ਨਾਹੋਰ ਦੀ ਪਤਨੀ ਦਾ ਨਾਉਂ ਮਿਲਕਾਹ ਸੀ ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਰ ਯਿਸਕਾਹ ਦਾ ਪਿਤਾ ਸੀ 30ਪਰ ਸਾਰਈ ਬਾਂਝ ਸੀ, ਉਹ ਦਾ ਕੋਈ ਬੱਚਾ ਨਹੀਂ ਸੀ 31ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ 32ਤਾਰਹ ਦੀ ਉਮਰ ਦੋ ਸੌ ਪੰਜਾਂ ਵਰਿਹਾਂ ਦੀ ਸੀ ਅਰ ਤਾਰਹ ਹਾਰਾਨ ਵਿੱਚ ਮਰ ਗਿਆ ।।

醒目顯示

分享

複製

None

想要在所有設備上保存你的醒目顯示嗎? 註冊或登入