YouVersion 標識
搜索圖示

ਉਤਪਤ 6:1-4

ਉਤਪਤ 6:1-4 PUNOVBSI

ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।